ਗਿਆਨੀ ਗੁਰਮੁਖ ਸਿੰਘ jI ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਬਠਿੰਡਾ/ਤਲਵੰਡੀ ਸਾਬੋ, 27 ਜਨਵਰੀ (ਹੁਕਮ ਚੰਦ ਸ਼ਰਮਾ, ਰਵਜੋਤ ਰਾਹੀ, ਹਰਜਿੰਦਰ ਸਿੱਧੂ)- ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਅੱਜ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ . ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸੇਵਾ ਸੰਭਾਲ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਭਾਵੇਂ ਥੋਡ਼ਾ ਸਮਾਂ ਪਹਿਲਾਂ ਹੀ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਸੇਵਾ ਸੰਭਾਲੀ ਹੈ, ਪ੍ਰੰਤੂ ਇਨ੍ਹਾਂ ਵੱਲੋਂ ਥੋਡ਼ੇ ਸਮੇਂ ਵਿਚ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸਕ ਸਸ਼ਤਰਾਂ ਦੀ ਸੇਵਾ ਕਰਵਾਈ ਹੈ ਤੇ ਹੁਣ 1921 'ਚ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਹੋਏ ਹਮਲੇ ਦੌਰਾਨ ਜ਼ਖਮੀ ਹੋਏ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੇਵਾ ਕਰਵਾਈ ਜਾ ਰਹੀ ਹੈ . ਇਨ੍ਹਾਂ ਵੱਲੋਂ ਕਰਵਾਈ ਜਾ ਰਹੀ ਸੇਵਾ ਭਾਵਨਾ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਾਪੀ ਹੈ ਜੋ ਇਨ੍ਹਾਂ ਅੱਜ ਸੰਭਾਲ ਲਈ ਹੈ . ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਥਕ ਫੈਸਲਿਆਂ ਲਈ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਦਾ ਸਾਥ ਦੇਣ . ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ[ ਸਿਕੰਦਰ ਸਿੰਘ ਮਲੂਕਾ ਤੇ ਸ[ ਬਲਵਿੰਦਰ ਸਿੰਘ BUdV , ਦਮਦਮੀ ਟਕਸਾਲ ਵੱਲੋਂ ਬਾਬਾ ਸੁਖਚੈਨ ਸਿੰਘ, ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਹਰੀਆਂ ਵੇਲਾਂ ਵਾਲਿਆਂ ਵਲੋਂ ਬਾਬਾ ਨਾਗਰ ਸਿੰਘ, ਬਿਧੀ ਚੰਦ ਸੰਪ੍ਰਦਾ ਵੱਲੋਂ ਬਾਬਾ ਅਵਤਾਰ ਸਿੰਘ, ਤਰਨਾ ਦਲ ਵੱਲੋਂ ਬਾਬਾ ਗੱਜਣ ਸਿੰਘ ਤੇ ਸੰਪਰਦਾਵਾਂ, ਟਕਸਾਲਾਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੇ ਗਿਆਨੀ ਗੁਰਮੁਖ ਸਿੰਘ ਨੂੰ ਦਸਤਾਰਾਂ ਭੇਟ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਤੇ ਆਪਣੀ ਮੋਹਰ ਲਗਾਈ ਗਈ . ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਭਾਈ ਗੁਰਮੁੱਖ ਦੀ ਜਥੇਦਾਰੀ ਰਸਮ ਵਿੱਚ ਹਾਜ਼ਰੀਆਂ ਲਗਾਉਣ ਪਹੁੰਚੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਵਿੱਚ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ[ ਮੋਹਨ ਸਿੰਘ ਬੰਗੀ ਅੰਤਿ੍ੰਗ ਮੈਂਬਰ, ਸ[ ਅਮਰੀਕ ਸਿੰਘ ਕੋਟਸ਼ਮੀਰ, ਸ[ ਗੁਰਤੇਜ ਸਿੰਘ ਢੱਡੇ, ਸ[ ਦਰਸ਼ਨ ਸਿੰਘ ਕੋਟਫੱਤਾ ਵਿਧਾਇਕ, ਸ[ ਗੁਰਪ੍ਰੀਤ ਸਿੰਘ ਝੱਬਰ, ਸ[ ਸੁਖਦੇਵ ਸਿੰਘ ਬਾਹੀਆ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਦਿਆਲ ਸਿੰਘ ਕੋਲਿਆਵਾਲੀ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਛਿੰਦਾ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਟਾਲਾ ਸਾਹਿਬ ਵਾਲੇ, ਬਾਬਾ ਚਮਕੌਰ ਸਿੰਘ ਭਾਈ ਰੂਪਾ ਵਾਲੇ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਾਕ, ਰਾਜਾ ਸਿੰਘ ਕਾਲ ਝਰਾਨੀ, ਬਾਬਾ ਛੋਟਾ ਸਿੰਘ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਬਾਬਾ ਮੋਹਣ ਸਿੰਘ, ਲਖਮੀਰ ਸਿੰਘ ਰਤਵਾਡ਼ਾ, ਭਾਈ ਮੋਹਕਮ ਸਿੰਘ, ਸੁਖਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਸ[ ਅਰਵਿੰਦਰ ਸਿੰਘ ਸਾਸਨ ਏ[ ਪੀ[ ਆਰ[, ਭਾਈ ਅਨੂਪ ਸਿੰਘ ਸ਼ਹਿਰੀ ਪ੍ਰਧਾਨ ਬਠਿੰਡਾ, ਗੁਰਦੀਪ ਸਿੰਘ ਬਰਾਡ਼, ਭਾਈ ਅਮਰਜੀਤ ਸਿੰਘ ਚਾਵਲਾ, ਦਲਮੇਘ ਸਿੰਘ, ਮਹਿੰਦਰ ਸਿੰਘ ਝੱਬਰ, ਬੂਟਾ ਸਿੰਘ ਗੁਡ਼ਥਡ਼ੀ, ਯਾਦਵਿੰਦਰ ਸਿੰਘ, ਮੈਨੇਜਰ ਜਗਪਾਲ ਸਿੰਘ, ਆਦਿ ਮੌਜੂਦ ਸਨ . ਮੰਚ ਦੀ ਸੇਵਾ ਸ[ ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਨਿਭਾਈ [

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੇ ਜਥੇਦਾਰ ਨੰਦਗੜ੍ਹ ਨੂੰ ਸੇਵਾ ਮੁਕਤ ਕੀਤਾ। ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਐਡੀਸ਼ਨਲ ਚਾਰਜ ਸੌਂਪਿਆ

ਅੰਮ੍ਰਿਤਸਰ: 17 ਜਨਵਰੀ ( ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਕੌਮ ਵਿੱਚ ਭੰਬਲਭੂਸਾ, ਦੁਫੇੜ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਅਤੇ ਤਖ਼ਤ ਸਾਹਿਬਾਨਾ ਵਿਚਾਲੇ ਟਕਰਾ ਪੈਦਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਕਾਰਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਉਨ੍ਹਾਂ ਨੂੰ ਜਥੇਦਾਰੀ ਦੇ ਪਦ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਅੱਜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਜਥੇਦਾਰ ਨੰਦਗੜ੍ਹ ਸਬੰਧੀ ਲੰਮਾ ਸਮਾਂ ਦੀਰਘ ਵਿਚਾਰਾਂ ਹੋਈਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਜਥੇਦਾਰ ਨੰਦਗੜ੍ਹ ਵੱਲੋਂ ਸ਼ਾਮਲ ਨਾ ਹੋਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਾ ਕਰਨਾ ਤੇ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਬਾਰੇ ਇਤਰਾਜ ਯੋਗ ਸ਼ਬਦਾਵਲੀ ਦੀ ਵਰਤੋਂ ਕਰਨਾ ਜੋ ਕਿ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਦੀ ਦੁਰਵਰਤੋਂ ਕਰਨਾ ਹੈ ਅਤੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਸਬੰਧੀ ਸੰਗਤਾਂ ਵਿੱਚ ਭਾਰੀ ਰੋਸ ਤੇ ਰੋਹ ਪਾਇਆ ਗਿਆ। ਇਸ ਲਈ ਸ਼੍ਰੋਮਣੀ ਕਮੇਟੀ ਦੀ ਕਾਰਜਕਰਨੀ ਵੱਲੋਂ ਜਥੇਦਾਰ ਨੰਦਗੜ੍ਹ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ। ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਫਿਲਹਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੂੰ ਸੌਂਪਿਆ ਗਿਆ ਹੈ। ਇਹ ਇਕੋ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਨਿਭਾਉਣਗੇ। ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਟਿੰਗ ਦੀ ਕਾਰਗੁਜਾਰੀ ਦੱਸਦਿਆਂ ਕਿਹਾ ਕਿ ਜਥੇਦਾਰ ਨੰਦਗੜ੍ਹ ਦੀ ਸੇਵਾ ਮੁਕਤੀ ਤੋਂ ਇਲਾਵਾ ਬਾਕੀ ਜਥੇਦਾਰਾਂ ਦੀ ਸੇਵਾ ਸਬੰਧੀ ਨਿਯਮ ਤੇ ਉਪ-ਨਿਯਮ ਬਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਲਦ ਹੀ ਇਕ ਕਮੇਟੀ ਦਾ ਗਠਨ ਕਰਕੇ ਇਸ ਕਾਰਜ ਨੂੰ ਮੁਕੰਮਲ ਕਰ ਲਿਆ ਜਾਵੇਗਾ। ਅੱਜ ਦੀ ਇਕੱਤਰਤਾ ਵਿੱਚ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਨਾਲ ਹੀ ਸੰਵਿਧਾਨ ਦੀ ਧਾਰਾ ੨੫ ਬੀ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ ਗਈ ਕਿਉਂਕਿ ਸਿੱਖ ਇਕ ਵੱਖਰੀ ਕੌਮ ਹੈ, ਇਸ ਨੂੰ ਹੋਰਨਾ ਧਰਮਾ ਜਾਂ ਕੌਮਾਂ ਵਿਚ ਵਲੀਨ ਨਾ ਕੀਤਾ ਜਾਵੇ। ਇਕੱਤਰਤਾ ਵਿੱਚ ਜਥੇਦਾਰ ਦਰਸ਼ਨ ਸਿੰਘ ਈਸਾਪੁਰ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਗੁਰਬਖਸ਼ ਸਿੰਘ ਪੁੜੈਣ ਸਾਬਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਭਾਈ ਜੀਵਨ ਸਿੰਘ ਅਖੰਡ ਕੀਰਤਨੀ ਜਥੇਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਸੋਗ ਮਤਾ ਕਰਕੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਪੰਜ ਮੂਲ ਮੰਤਰ ਦੇ ਪਾਠ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੀਆਂ ਬੱਚੀਆਂ ਜੋ ਉਚ ਵਿਦਿਆ ਹਾਸਲ ਕਰਨਾ ਚਾਹੁੰਦੀਆਂ ਹਨ ਨੂੰ ਪੋਲੋਟੈਕਨੀਕਲ, ਇੰਜੀਨੀਅਰਿੰਗ ਦੇ ਡਿਗਰੀ ਕੋਰਸਾਂ ਵਿੱਚ ੫-੫ ਸੀਟਾਂ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਬੀਬੀ ਮਨਦੀਪ ਕੌਰ ਸਪੁੱਤਰੀ ਸ੍ਰ: ਰੇਸ਼ਮ ਸਿੰਘ ਧਰਮੀ ਫੌਜੀ ਜੋ ਇਕ ਐਕਸੀਡੈਂਟ ਦੌਰਾਨ ਅਪਾਹਜ ਹੋ ਚੁੱਕੀ ਹੈ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ। ਇਵੇਂ ਹੀ ਬੀਬੀ ਕੁਲਵਿੰਦਰ ਕੌਰ ਸੁਪੱਤਨੀ ਸਵਰਗਵਾਸੀ ਸ੍ਰ: ਜਸਦੀਪ ਸਿੰਘ ਦੇ ਬੱਚਿਆਂ ਦੀ ਸਕੂਲ ਫੀਸ ਸ਼੍ਰੋਮਣੀ ਕਮੇਟੀ ਦੇਵੇਗੀ। ਇਸ ਇਕੱਤਰਤਾ ਵਿੱਚ ਵੱਖ-ਵੱਖ ਸਕੂਲਾਂ ਕਾਲਜਾਂ ਦੀਆਂ ਅਧੂਰੀਆਂ ਪਈਆਂ ਇਮਾਰਤਾਂ ਨੂੰ ਤੁਰੰਤ ਮੁਕੰਮਲ ਕਰਨ ਲਈ ਵੀ ਫੈਂਸਲਾ ਲਿਆ ਗਿਆ। ਅੱਜ ਦੀ ਇਕੱਤਰਤਾ ਵਿੱਚ ਕਾਰਜਕਾਰਨੀ ਦੇ ਮੈਂਬਰ ਅਤੇ ਅਹੁਦੇਦਾਰਾਂ ਵਿੱਚ ਜਥੇਦਾਰ ਅਵਤਾਰ ਸਿੰਘ ਤੋਂ ਇਲਾਵਾ, ਸ੍ਰ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਅੰਤ੍ਰਿੰਗ ਮੈਂਬਰ ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਨਿਰਮੈਲ ਸਿੰਘ ਜੌਲਾ ਕਲਾਂ, ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ, ਸ੍ਰ: ਰਾਮਪਾਲ ਸਿੰਘ ਬਹਿਣੀਵਾਲ, ਸ੍ਰ: ਮੰਗਲ ਸਿੰਘ, ਸ੍ਰ: ਭਜਨ ਸਿੰਘ ਸ਼ੇਰਗਿੱਲ ਤੇ ਸ੍ਰ: ਸੁਰਜੀਤ ਸਿੰਘ ਗੜ੍ਹੀ, ਸ੍ਰ: ਸੂਬਾ ਸਿੰਘ ਡੱਬਵ ਾਲੀ, ਸ੍ਰ: ਦਿਆਲ ਸਿੰਘ ਕੌਲਿਆਂਵਾਲੀ ਅਤੇ ਸ੍ਰ: ਨਿਰਮੈਲ ਸਿੰਘ ਜੌਲਾਕਲਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਸਤਬੀਰ ਸਿੰਘ, ਸ੍ਰ: ਮਨਜੀਤ ਸਿੰਘ ਅਤੇ ਸ੍ਰ: ਅਵਤਾਰ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਕੇਵਲ ਸਿੰਘ ਤੇ ਸ੍ਰ: ਪਰਮਜੀਤ ਸਿੰਘ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਸ਼ਾਮਲ ਹੋਏ।

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰ ਮੁਕਾਬਲੇ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ [ਪਟਿਆਲਾ ਸ਼ਾਹੀ ਦਸਤਾਰ ਮੁਕਾਬਾਲੇ ਦੌਰਾਨ ਪਹਿਲਾ ਸਥਾਨ ਪ੍ਰੀਤ ਸਿੰਘ, ਦੂਜਾ ਸਥਾਨ ਜਸਪਾਲ ਸਿੰਘ ਤੇ ਤੀਜਾ ਸਥਾਨ ਗੁਰਵਿੰਦਰ ਸਿੰਘ ਨੇ ਹਾਸਲ ਕੀਤਾ, ਜਦੋਂਕਿ ਬਰਨਾਲਾ ਸ਼ਾਹੀ ਦਸਤਾਰ ਮੁਕਾਬਾਲੇ ਵਿਚ ਪਹਿਲਾ ਸਥਾਨ ਸੰਦੀਪ ਸਿੰਘ, ਦੂਜਾ ਸਥਾਨ ਲਵਪ੍ਰੀਤ ਸਿੰਘ ਤੇ ਤੀਜਾ ਸਥਾਨ ਜਸਪਾਲ ਸਿੰਘ ਨੇ ਹਾਸਲ ਕੀਤਾ [ 15 ਸਾਲ ਤੋਂ ਘੱਟ ਬੱਚਿਆਂ ਦੇ ਮੁਕਾਬਲੇ ਵਿਚ ਰੋਬਿਨ ਸਿੰਘ, ਮਨਵੀਰਜੋਤ ਸਿੰਘ ਅੇ ਅਮਿ੍ੰਤਪਾਲ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ[ਇਨ੍ਹਾਂ ਮੁਕਾਬਲਿਆਂ ਦੌਰਾਨ ਦਸਤਾਰ ਫੈਡਰੇਸ਼ਨ ਆਫ਼ ਇੰਡੀਆ, ਸ਼ਾਨ-ਏ-ਦਸਤਾਰ ਟ੍ਰਸਟ ਰਾਏਪੁਰ, ਸਰਦਾਰੀਆਂ ਯੂਥ ਕਲੱਬ ਬਰਨਾਲਾ, ਸੱਗੂ ਪੱਗ ਸਿਖਲਾਈ ਸੈਂਟਰ ਸਰਦੂਲਗੜ੍ਹ, ਜਗਰੂਪ ਸਿੰਘ ਸਰਦਾਰੀਆਂ ਕਲੱਬ ਫੁੱਲੋਖਾਰੀ ਦਾ ਵਿਸ਼ੇਸ਼ ਸਹਿਯੋਗ ਰਿਹਾ[ਮੁਕਾਬਲੇ ਤੋਂ ਬਾਅਦ ਸਮੂਹ ਨੌਜਵਾਨਾਂ ਨੇ ਤਖ਼ਤ ਸਾਹਿਬ ਤੋਂ ਦਸਤਾਰ ਸਜਾਓ ਪੈਦਲ ਮਾਰਚ ਵੀ ਕੀਤਾ, ਜੋ ਕਿ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਦਸ਼ਮੇਸ਼ ਮਾਰਕਿਟ ਵਿਚੋਂ ਹੁੰਦਾ ਹੋਇਆ, ਭਾਈ ਡੱਲ ਸਿੰਘ ਹਾਲ ਵਿਖੇ ਸੰਪੂਰਨਤਾ ਦਿਵਸ ਦੇ ਮੁੱਖ ਸਮਾਗਮ ਵਿੱਚ ਪੁੱਜਾ [ ਸਮਾਗਮ ਵਿਚ ਦਸਤਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਤੇ ਜੇਤੂ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ ਨੇ ਮੈਡਲ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ[ਇਸ ਮੌਕੇ ਮੋਹਨ ਸਿੰਘ ਬੰਗੀ ਅੰਤਿ੍ਗ ਕਮੇਟੀ ਮੈਂਬਰ, ਧਰਮ ਪ੍ਰਚਾਰ ਉੱਪ ਦਫਤਰ ਦੇ ਇੰਚਾਰਜ ਜਗਤਾਰ ਸਿੰਘ ਜੰਗੀਆਣਾ, ਪ੍ਰਗਟ ਸਿੰਘ ਭੋਡੀਪੁਰਾ ਕੌਮੀ ਪ੍ਰਧਾਨ ਦਸਤਾਰ ਫੈਡਰੇਸ਼ਨ ਆਫ ਇੰਡੀਆ, ਅਮਰੀਕ ਸਿੰਘ ਕੋਟਸ਼ਮੀਰ, ਸੁਰਜੀਤ ਸਿੰਘ ਰਾਏਪੁਰ, ਮਿੱਠੂ ਸਿੰਘ ਕਾਹਨੇਕੇ, ਜਗਸੀਰ ਸਿੰਘ ਮਾਗੇਆਣਾ, ਬੀਬੀ ਜੋਗਿੰਦਰ ਕੌਰ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਜਗਪਾਲ ਸਿੰਘ, ਡਾ.ਅਮਰਜੀਤ ਸਿੰਘ ਪਿ੍ੰਸੀਪਲ, ਅਵਤਾਰ ਸਿੰਘ, ਸੁਰਿੰਦਰ ਸਿੰਘ ਮੰਡੇਰ, ਅੰਗਰੇਜ਼ ਸਿੰਘ ਕੁੱਬੇ, ਰਜਿੰਦਰ ਸਿੰਘ, ਹਰਵਿੰਦਰ ਸਿੰਘ ਬਰਨਾਲਾ, ਪਰਮਜੋਤ ਸਿੰਘ ਤੇ ਪ੍ਰੋ. ਕਰਮਜੀਤ ਸਿੰਘ ਵੀ ਮੌਜੂਦ ਸਨ [

ਸ਼੍ਰੋਮਣੀ ਗੱਤਕਾ ਫੈਡਰੇਸ਼ਨ ਵੱਲੋਂ ਮਾਲਵਾ ਗੱਤਕਾ ਕੱਪ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਚੇਅਰਮੈਨ ਪ੍ਰਗਟ ਸਿੰਘ ਭੋਡੀਪੁਰਾ ਦੀ ਅਗਵਾਈ ਵਿਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ 'ਤੇ ਮਾਲਵਾ ਗੱਤਕਾ ਕੱਪ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਤੇ ਮੋਹਣ ਸਿੰਘ ਬੰਗੀ ਅੰਤਿ੍ੰਗ ਕਮੇਟੀ ਮੈਂਬਰ ਨੇ ਸਾਂਝੇ ਤੌਰ 'ਤੇ ਕੀਤੀ[ਮੁਕਾਬਲਿਆਂ ਦੌਰਾਨ ਲੜਕਿਆਂ ਵਿਚ ਪਹਿਲਾ ਸਥਾਨ ਇੰਟਰਨੈਸ਼ਨਲ ਗੱਤਕਾ ਅਖਾੜਾ ਤਲਵੰਡੀ ਸਾਬੋ, ਦੂਜਾ ਸਥਾਨ ਸ਼੍ਰੋਮਣੀ ਗੱਤਕਾ ਅਖਾੜਾ ਮੁਕਤਸਰ ਤੇ ਤੀਜਾ ਸਥਾਨ ਮੀਰੀ-ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਨੇ ਹਾਸਿਲ ਕੀਤਾ [ਲੜਕੀਆਂ ਵਿਚ ਪਹਿਲਾ ਸਥਾਨ ਮਾਤਾ ਸਾਹਿਬ ਕੌਰ ਗਰਲਜ ਕਾਲਜ ਤਲਵੰਡੀ ਸਾਬੋ, ਦੂਜਾ ਸਥਾਨ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਤੇ ਤੀਜਾ ਸਥਾਨ ਬਾਬਾ ਜ਼ੋਰਾਵਰ ਸਿੰਘ ਗੱਤਕਾ ਅਖਾੜਾ ਜੋਧਪੁਰ ਪਾਖਰ ਨੇ ਹਾਸਿਲ ਕੀਤਾ[ ਡੈਮੋ ਵਿਚ ਸ਼ਹੀਦ ਬਾਬਾ ਜੋਰਾਵਰ ਸਿੰਘ ਗੱਤਕਾ ਅਖਾੜਾ ਜੋਧਪੁਰ ਪਾਖਰ ਲੜਕੇ, ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਭੂੰਦੜ ਤੇ ਮੀਰੀ-ਪੀਰੀ ਗੱਤਕਾ ਗਿੱਲ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ [ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੰਦਗੜ੍ਹ ਨੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ[ਅੰਤ ਵਿਚ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਡਾਇਰੈਕਟਰ ਮਨਮੋਹਨ ਸਿੰਘ ਭਾਗੋਵਾਲੀਆ ਨੇ ਧਾਰਮਿਕ ਸ਼ਖਸੀਅਤਾਂ ਦੇ ਨਾਲ-ਨਾਲ ਸੰਗਤਾਂ ਦਾ ਧੰਨਵਾਦ ਕੀਤਾ [ਇਸ ਮੌਕੇ ਅਮਰੀਕ ਸਿੰਘ ਕੋਟਸ਼ਮੀਰ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਜਗਪਾਲ ਸਿੰਘ, ਬਾਬਾ ਬਲਦੇਵ ਸਿੰਘ ਜਲਾਲਾਵਾਲਾ, ਬਾਬਾ ਜੱਸਾ ਸਿੰਘ, ਹਰਜਿੰਦਰ ਸਿੰਘ ਕਿਲੀ, ਮੰਗਲ ਸਿੰਘ ਮਰਗਿੰਦਪੁਰਾ, ਗੁਰਪ੍ਰੀਤ ਸਿੰਘ ਜੱਜਲ, ਸੁਰਿੰਦਰ ਸ਼ਿੰਦਾ ਮੰਡੇਰ, ਠਾਣਾ ਸਿੰਘ ਚੱਠਾ, ਬੀਬੀ ਪ੍ਰਵੀਨ ਕੌਰ, ਮੱਖਣ ਸਿੰਘ ਜੋਧਪੁਰਪਾਖਰ, ਹਰਬੰਸ ਸਿੰਘ, ਬਾਬਾ ਸੁਰਜੀਤ ਸਿੰਘ ਆਦਿ ਮੌਜੂਦ ਸਨ[

q^q SRI dmdmw swihb dy ieiqhws nUM drswauNdI vY~bsweIt lWc

qlvMfI swbo:15 ApRYl (munIS) is`K jgq dy cOQy q^q, q^q SRI dmdmw swihb vjoN jwxy jWdy ieiqhwisk ngr qlvMfI swbo ijsnUM srkwr v`loN piv`qr Sihr dw drjw id`qw hoieAw hY dy smu`cy ieiqhws nUM drswauNdI hoey ie`k A`j ie`Qy ie`k vY~bswiet jwrI kIqI geI hY[vY~bswiet nMU SRomxI gurduAwrw pRbMDk kmytI dy pRDwn s.Avqwr isMG (m`kV) v`loN jwrI kIqI geI [ ies vY~bsweIt nUM kulivMdr isMG if`K v`loN iqAwr kIqw igAw hY[ies vY~bswiet ijs iv`c iesdw smu`cw ieiqhws Aqy mOjUdw smyN dIAW gqIivDIAW qoN ielwvw rozwnw dw mu`K vwk vyiKAw, suixAw qy piVHAw jw skygw nUM scu`jy FMg nwl iqAwr kIqw igAw hY[ieh vY`bsweIt ijsdw dw nWm www.takhatsridamdama sahib.com hY nUM SRomxI gurduAwrw pRbMDk kmytI ny kwPI slwihAw hY[pRDwn ny ies kwrj dy au~dm krqw dy kwrj dI SlwGw kridAW ikhw ik Aijhy nOjvwn ieMjInIAr hmySw vDweI dy pwqr rhy hn[aunHW ikhw ies nwl nwnknWm lyvw SrDwlU kwPI ku`J hwisl kr skxgy[ies mOky idljIq isMG bydI sk`qr, mohx isMG bMgI AMiqRg kmytI mYNbr, ipRMsIpl fw.AmrjIq isMG qy mYnyjr jgpwl isMG qoN ielwvw hor SKSIAqW mOjUd sn[

Website Compatible with latest Browers supports Firefox 18 (and above),Chrome 24 (and above)